ਪੇਕੇ ਘਰ ਆਈ ਔਰਤ ਨੂੰ ਮਿਲੀ ਮੌ ਤ ਵੇਖੋ, ਕਿਵੇਂ ਖੂੰਖਾਰ ਕੁੱਤਿਆਂ ਨੇ ਘੇਰ ਲਈ ਇਕੱਲੀ

Uncategorized

ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਅੱਜ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਵੇਲੇ ਨੋਚ-ਨੋਚ ਕੇ ਮਾ ਰ ਮੁਕਾਇਆ। ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਆਪਣੇ ਪੇਕੇ ਘਰ ਤੋਂ ਸੈਰ ਕਰਨ ਲਈ ਨਿਕਲੀ ਸੀ। ਸੈਰ ਕਰਦੇ ਸਮੇਂ ਜਦੋਂ ਉਹ ਜਾਗੋਵਾਲ ਬੇਟ ਦੇ ਸ਼ਮਸ਼ਾਨ ਘਾਟ ਦੇ ਕੋਲ ਪੁੱਜੀ ਤਾਂ ਉੱਥੇ ਝੁੰਡ ਬਣਾ ਕੇ ਬੈਠੇ ਖੁੰਖਾਰ ਕੁੱਤਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ।

ਹਰਜੀਤ ਕੌਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿੰਡ ਖੋਜਕੀਪੁਰ ਵਿੱਚ ਹਰਜਿੰਦਰ ਸਿੰਘ ਨਾਲ ਵਿਆਹੀ ਹੋਈ ਹੈ,ਜੋ ਛੱਤੀਸਗੜ੍ਹ ਵਿੱਚ ਬੀਐਸਐਫ ‘ਚ ਨੌਕਰੀ ਕਰਦਾ ਹੈ ਉਸ ਦਾ ਇੱਕ 8 ਸਾਲ ਅਤੇ ਦੂਸਰਾ 4 ਸਾਲ ਦਾ ਲੜਕਾ ਹੈ। ਉਹ ਕੁਝ ਦਿਨ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਕਿਸ਼ਨਪੁਰ ਵਿੱਚ ਆਈ ਹੋਈ ਸੀ। ਅੱਜ ਸਵੇਰੇ ਉਹ ਘਰੋਂ ਕਰੀਬ 5 ਵਜੇ ਸੈਰ ਕਰਨ ਲਈ ਨਿਕਲੀ,ਜਦੋਂ ਉਹ ਕਾਫੀ ਦੇਰ ਤੱਕ ਘਰ ਨਹੀਂ ਪਰਤੀ ਤਾਂ ਤਾਂ ਅਸੀਂ ਉਸਦੀ ਭਾਲ ਸ਼ੁਰੂ ਕਰ ਦਿੱਤੀ। ਅਸੀਂ ਜਦੋਂ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨ ਘਾਟ ਕੋਲ ਪੁੱਜੇ ਤਾਂ ਉਸੇ

ਸਾਡੀ ਲੜਕੀ ਹਰਜੀਤ ਕੌਰ ਮ੍ਰਿਤਕ ਹਾਲਤ ਵਿੱਚ ਪਈ ਸੀ ਅਤੇ ਉਸ ਦੀ ਲਾਸ਼ ਤੋਂ ਕੁਝ ਦੂਰ ਆਦਮਖੋਰ ਕੁੱਤਿਆਂ ਦਾ ਝੁੰਡ ਬੈਠਾ ਹੋਇਆ ਸੀ।ਮ੍ਰਿਤਕਾ ਹਰਜੀਤ ਕੌਰ ਦੇ ਪੇਕੇ ਪਰਿਵਾਰ ਵਾਲਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਵਾਰਾ ਅਤੇ ਖੁੰਖਾਰ ਕੁੱਤਿਆਂ ਦੇ ਉੱਪਰ ਨਕੇਲ ਕੱਸੀ ਜਾਵੇ ਤਾਂ ਜੋ ਇਹ ਆਦਮਖੋਰ ਕੁੱਤੇ ਕਿਸੇ ਹੋਰ ਨੂੰ ਆਪਣਾ ਸ਼ਿਕਾਰ ਨਾ ਬਣਾਉਣ। ਇਸ ਘਟਨਾ ਬਾਰੇ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੀ ਥਾਣਾ ਭੈਣੀ ਮੀਆਂ ਖਾਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *